ਵੀਰਵਾਰ, ੩੦ ਸਾਵਣ (ਸੰਮਤ ੫੫੭ ਨਾਨਕਸ਼ਾਹੀ)

ਵੀਰਵਾਰ, ੩੦ ਸਾਵਣ (ਸੰਮਤ ੫੫੭ ਨਾਨਕਸ਼ਾਹੀ)

Daily Hukamnama in Gurmukhi

13/08/2025 6:15PM

Episode Synopsis "ਵੀਰਵਾਰ, ੩੦ ਸਾਵਣ (ਸੰਮਤ ੫੫੭ ਨਾਨਕਸ਼ਾਹੀ)"

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥ ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਅਖਰੁ ਤ੍ਰਿਭਵਣ ਸਾਰੁ ॥੧॥ ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਰਹਾਉ ॥ ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥ ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥ ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥ ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥੨॥ ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥ ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥ ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥ ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥ ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥ ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥ ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥ ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥ ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥ ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥ ਏਕੁ ਅਚਾਰੁ ਰੰਗੁ ਇਕੁ ਰੂਪੁ ॥ ਪਉਣ ਪਾਣੀ ਅਗਨੀ ਅਸਰੂਪੁ ॥ ਏਕੋ ਭਵਰੁ ਭਵੈ ਤਿਹੁ ਲੋਇ ॥ ਏਕੋ ਬੂਝੈ ਸੂਝੈ ਪਤਿ ਹੋਇ ॥ ਗਿਆਨੁ ਧਿਆਨੁ ਲੇ ਸਮਸਰਿ ਰਹੈ ॥ ਗੁਰਮੁਖਿ ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥ ਗੁਰੂ ਦੁਆਰੈ ਆਖਿ ਸੁਣਾਏ ॥੭॥ ਊਰਮ ਧੂਰਮ ਜੋਤਿ ਉਜਾਲਾ ॥ ਤੀਨਿ ਭਵਣ ਮਹਿ ਗੁਰ ਗੋਪਾਲਾ ॥ ਊਗਵਿਆ ਅਸਰੂਪੁ ਦਿਖਾਵੈ ॥ ਕਰਿ ਕਿਰਪਾ ਅਪੁਨੈ ਘਰਿ ਆਵੈ ॥ ਊਨਵਿ ਬਰਸੈ ਨੀਝਰ ਧਾਰਾ ॥ ਊਤਮ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ ਕਰਤਾ ਆਪੇ ਦੇਉ ॥੮॥ ਉਗਵੈ ਸੂਰੁ ਅਸੁਰ ਸੰਘਾਰੈ ॥ ਊਚਉ ਦੇਖਿ ਸਬਦਿ ਬੀਚਾਰੈ ॥ ਊਪਰਿ ਆਦਿ ਅੰਤਿ ਤਿਹੁ ਲੋਇ ॥ ਆਪੇ ਕਰੈ ਕਥੈ ਸੁਣੈ ਸੋਇ ॥ ਓਹੁ ਬਿਧਾਤਾ ਮਨੁ ਤਨੁ ਦੇਇ ॥ ਓਹੁ ਬਿਧਾਤਾ ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥ ਨਾਨਕ ਨਾਮਿ ਰਤੇ ਪਤਿ ਹੋਇ ॥੯॥ ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ ਮਨੂਆ ਮਾਰਿ ॥ ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥ ਤੀਨਿ ਭਵਨ ਜੁਗ ਚਾਰੇ ਜਾਤਾ ॥ ਜਿਨਿ ਜਾਤਾ ਸੋ ਤਿਸ ਹੀ ਜੇਹਾ ॥ ਅਤਿ ਨਿਰਮਾਇਲੁ ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ ਇਕ ਭਾਇ ॥ ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲੀਐ ਮੀਤ ॥੧੭॥ ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥ ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥ ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥ ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥ ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥ ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥ ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥ ਜਿਉ ਭਾਵੈ ਤਿਉ ਰਾਖਹਿ ਰਾਖੁ ॥ ਜਸੁ ਜਾਚਉ ਦੇਵੈ ਪਤਿ ਸਾਖੁ ॥ ਜਾਗਤੁ ਜਾਗਿ ਰਹਾ ਤੁਧੁ ਭਾਵਾ ॥ ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ ਜੈ ਜੈ ਕਾਰੁ ਜਪਉ ਜਗਦੀਸ ॥ ਗੁਰਮਤਿ ਮਿਲੀਐ ਬੀਸ ਇਕੀਸ ॥੨੫॥ ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥ ਝੂਰਿ ਮਰੈ ਦੇਖੈ ਪਰਮਾਦੁ ॥ ਜਨਮਿ ਮੂਏ ਨਹੀ ਜੀਵਣ ਆਸਾ ॥ ਆਇ ਚਲੇ ਭਏ ਆਸ ਨਿਰਾਸਾ ॥ ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ ਕਾਲੁ ਨ ਚਾਂਪੈ ਹਰਿ ਗੁਣ ਗਾਇ ॥ ਪਾਈ ਨਵ ਨਿਧਿ ਹਰਿ ਕੈ ਨਾਇ ॥ ਆਪੇ ਦੇਵੈ ਸਹਜਿ ਸੁਭਾਇ ॥੨੬॥ ਞਿਆਨੋ ਬੋਲੈ ਆਪੇ ਬੂਝੈ ॥ ਆਪੇ ਸਮਝੈ ਆਪੇ ਸੂਝੈ ॥ ਗੁਰ ਕਾ ਕਹਿਆ ਅੰਕਿ ਸਮਾਵੈ ॥ ਨਿਰਮਲ ਸੂਚੇ ਸਾਚੋ ਭਾਵੈ ॥ ਗੁਰੁ ਸਾਗਰੁ ਰਤਨੀ ਨਹੀ ਤੋਟ ॥ ਲਾਲ ਪਦਾਰਥ ਸਾਚੁ ਅਖੋਟ ॥ ਗੁਰਿ ਕਹਿਆ ਸਾ ਕਾਰ ਕਮਾਵਹੁ ॥ ਗੁਰ ਕੀ ਕਰਣੀ ਕਾਹੇ ਧਾਵਹੁ ॥ ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥ ਟੂਟੈ ਨੇਹੁ ਕਿ ਬੋਲਹਿ ਸਹੀ ॥ ਟੂਟੈ ਬਾਹ ਦੁਹੂ ਦਿਸ ਗਹੀ ॥ ਟੂਟਿ ਪਰੀਤਿ ਗਈ ਬੁਰ ਬੋਲਿ ॥ ਦੁਰਮਤਿ ਪਰਹਰਿ ਛਾਡੀ ਢੋਲਿ ॥ ਟੂਟੈ ਗੰਠਿ ਪੜੈ ਵੀਚਾਰਿ ॥ ਗੁਰ ਸਬਦੀ ਘਰਿ ਕਾਰਜੁ ਸਾਰਿ ॥ ਲਾਹਾ ਸਾਚੁ ਨ ਆਵੈ ਤੋਟਾ ॥ ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥ ਠਾਕਹੁ ਮਨੂਆ ਰਾਖਹੁ ਠਾਇ ॥ ਠਹਕਿ ਮੁਈ ਅਵਗੁਣਿ ਪਛੁਤਾਇ ॥ ਠਾਕੁਰੁ ਏਕੁ ਸਬਾਈ ਨਾਰਿ ॥ ਬਹੁਤੇ ਵੇਸ ਕਰੇ ਕੂੜਿਆਰਿ ॥ ਪਰ ਘਰਿ ਜਾਤੀ ਠਾਕਿ ਰਹਾਈ ॥ ਮਹਲਿ ਬੁਲਾਈ ਠਾਕ ਨ ਪਾਈ ॥ ਸਬਦਿ ਸਵਾਰੀ ਸਾਚਿ ਪਿਆਰੀ ॥ ਸਾਈ ਸੋੁਹਾਗਣਿ ਠਾਕੁਰਿ ਧਾਰੀ ॥੨੯॥ ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥ ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥ ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥ ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥ ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥ ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥ ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥ ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥ ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥ ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥ ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥ ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥ ਗੁਰ ਪਰਸਾਦੀ ਤਿਸੁ ਸੰਮੑਲਾ ਤਾ ਤਨਿ ਦੂਖੁ ਨ ਹੋਇ ॥੩੧॥ ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥ ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥ ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥ ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥ ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥੩੨॥ ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥ ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥ ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥ ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥ ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥ ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥ ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥ ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥ ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥ ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥ ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥ ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥ ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥ ਦਇਆ ਕਰਹਿ ਪ੍ਰਭ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥ ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥ ਦਾਲਦ ਭੰਜਨ ਦੁਖ ਦਲਣ ਗੁਰਮੁਖਿ ਗਿਆਨੁ ਧਿਆਨੁ ॥੩੫॥ ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥ ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥ ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥ ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥ ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥੩੬॥ ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥ ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥ ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥ ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥ ਨਾ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥ ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥ ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥੩੭॥ ਪਾਪੁ ਬੁਰਾ ਪਾਪੀ ਕਉ ਪਿਆਰਾ ॥ ਪਾਪਿ ਲਦੇ ਪਾਪੇ ਪਾਸਾਰਾ ॥ ਪਰਹਰਿ ਪਾਪੁ ਪਛਾਣੈ ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ ਕਿਉ ਆਵਣ ਜਾਣਾ ਵੀਸਰੈ ਝੂਠੁ ਬੁਰਾ ਖੈ ਕਾਲੁ ॥ ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥ ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥੩੮॥ ਫਿਰਿ ਫਿਰਿ ਫਾਹੀ ਫਾਸੈ ਕਊਆ ॥ ਫਿਰਿ ਪਛੁਤਾਨਾ ਅਬ ਕਿਆ ਹੂਆ ॥ ਫਾਥਾ ਚੋਗ ਚੁਗੈ ਨਹੀ ਬੂਝੈ ॥ ਸਤਗੁਰੁ ਮਿਲੈ ਤ ਆਖੀ ਸੂਝੈ ॥ ਜਿਉ ਮਛੁਲੀ ਫਾਥੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥ ਇਕ ਰੰਗਿ ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥ ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥ ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥ ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥ ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥ ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥ ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥ ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥੪੦॥ ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥ ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥ ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥ ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥ ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥ ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥ ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥ ਗੁਰ ਪਰਸਾਦੀ ਆਪੋ ਚੀਨੑੈ ਜੀਵਤਿਆ ਇਵ ਮਰੀਐ ॥੪੧॥ ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥ ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥ ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥ ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥ ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥ ਸੇ ਜਨ ਉਬਰੇ ਜਿਨ ਹਰਿ ਭਾਇਆ ॥ ਧੰਧਾ ਮੁਆ ਵਿਗੂਤੀ ਮਾਇਆ ॥ ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥ ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥ ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥ ਗੁਣ ਕੀ ਮਾਰੀ ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥ ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥ ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥ ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥ ਤਿਨ ਹੀ ਜੈਸੀ ਥੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥ ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥ ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ ਬੀਚਾਰੁ ॥੪੪॥ ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਿਰਿ ਧਣੀ ਲਾਹਾ ਪਲੈ ਪਾਇ ॥ ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥ ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ ਹਾਰਿ ॥ ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥ ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥ ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥੪੫॥ ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ॥ ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥ ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥ ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥ ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥ ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰਥਾਇ ॥ ਰਚਨਾ ਰਾਚਿ ਜਿਨਿ ਰਚੀ ਜਿਨਿ ਸਿਰਿਆ ਆਕਾਰੁ ॥ ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥੪੬॥ ੜਾੜੈ ਰੂੜਾ ਹਰਿ ਜੀਉ ਸੋਈ ॥ ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥ ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥ ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ ਭੁਲਾਹਿ ॥ ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥ ਗੁਰਮੁਖਿ ਪੂਰਾ ਤਿਸੁ ਸਾਬਾਸਿ ॥ ਰੂੜੀ ਬਾਣੀ ਹਰਿ ਪਾਇਆ ਗੁਰ ਸਬਦੀ ਬੀਚਾਰਿ ॥ ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥੪੭॥ ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥ ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥ ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥ ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥ ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥ ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥ ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥ ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥੪੮॥ ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥ ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥ ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥ ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥ ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥ ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥ ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥ ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ ਅਪਾਰੁ ॥੪੯॥ ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥ ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥ ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥ ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥ ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥ ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥ ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥ ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥ ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥ ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥ ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥ ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥ ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥ Hukamnama from SikhNet.com

Listen "ਵੀਰਵਾਰ, ੩੦ ਸਾਵਣ (ਸੰਮਤ ੫੫੭ ਨਾਨਕਸ਼ਾਹੀ)"

More episodes of the podcast Daily Hukamnama in Gurmukhi