05 Dec, Indian NEWS Analysis with Pritam Singh Rupal

05/12/2024 22 min Temporada 1 Episodio 1566
05 Dec, Indian NEWS Analysis with Pritam Singh Rupal

Listen "05 Dec, Indian NEWS Analysis with Pritam Singh Rupal"

Episode Synopsis

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਸ ਵੇਲੇ ਵਾਲ-ਵਾਲ ਬਚ ਗਏ ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਦੀ ਸੇਵਾ ਕਰ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਨ੍ਹਾਂ ’ਤੇ ਕੁਝ ਕਦਮਾਂ ਦੀ ਦੂਰੀ ਤੋਂ ਗੋਲੀ ਚਲਾ ਦਿੱਤੀ। ਪਰ ਉਨ੍ਹਾਂ ਦੇ ਕੋਲ ਖੜ੍ਹੇ ਕੁਝ ਵਿਅਕਤੀਆਂ ਨੇ ਹਮਲਾਵਰ ਨੂੰ ਪਿਸਤੌਲ ਤਾਣਦਿਆ ਦੇਖ ਲਿਆ ਅਤੇ ਤੁਰੰਤ ਫੜ ਲਿਆ। ਇਸ ਦੌਰਾਨ ਹਮਲਾਵਰ ਦਾ ਪਿਸਤੌਲ ਵਾਲਾ ਹੱਥ ਉੱਤੇ ਹੋ ਜਾਣ ਕਾਰਨ ਨਿਸ਼ਾਨਾ ਖੁੰਝ ਗਿਆ।
ਜਾਣਕਾਰੀ ਅਨੁਸਾਰ ਕਾਬੂ ਕੀਤਾ ਗਿਆ ਵਿਅਕਤੀ ਅਕਾਲ ਫੈਡਰੇਸ਼ਨ ਦਾ ਆਗੂ ਨਰਾਇਣ ਸਿੰਘ ਚੌੜਾ ਹੈ ਜੋ ਕਿ ਪਹਿਲਾਂ ਵੀ ਕੁਝ ਮਾਮਲਿਆਂ ਵਿੱਚ ਜੇਲ੍ਹ ਵਿੱਚ ਰਹਿ ਚੁੱਕਾ ਹੈ। ਇਸ ਦੀ ਖ਼ਬਰ ਮਿਲਦਿਆਂ ਹੀ ਕਈ ਹੋਰ ਅਕਾਲੀ ਆਗੂ ਮੌਕੇ ’ਤੇ ਪੁੱਜ ਗਏ ਸਨ। ਸੁਰੱਖਿਆ ਘੇਰੇ ਨੇ ਤੁਰੰਤ ਸੁਖਬੀਰ ਸਿੰਘ ਬਾਦਲ ਨੂੰ ਘੇਰ ਲਿਆ ।

More episodes of the podcast Radio Haanji Podcast