Listen "10 Dec, Indian NEWS Analysis with Pritam Singh Rupal"
Episode Synopsis
ਸ਼ੰਭੂ ਬਾਰਡਰ 'ਤੇ ਡਟੇ ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ 10 ਦਸੰਬਰ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ "ਮਰਜੀਵੜਿਆਂ ਦਾ ਜਥਾ" ਦਿੱਲੀ ਵੱਲ ਕੂਚ ਨਹੀਂ ਕਰੇਗਾ ਅਤੇ ਹਰਿਆਣਾ ਸਰਕਾਰ ਦੇ ਸੱਦੇ ਦੀ ਉਡੀਕ ਕਰ ਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਹ ਫੈਸਲਾ ਐਤਵਾਰ ਨੂੰ ਹੋਏ ਹਮਲੇ ਦੇ ਬਾਅਦ ਲਿਆ ਗਿਆ, ਜਿਸ ਵਿੱਚ ਦਸ ਕਿਸਾਨ ਜ਼ਖ਼ਮੀ ਹੋ ਗਏ ਸੀ। ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਦੋ ਮੁੱਖ ਮੰਗਾਂ ਹਨ—ਪ੍ਰਵਾਨ ਕੀਤੀਆਂ ਮੰਗਾਂ ਲਾਗੂ ਕੀਤੀਆਂ ਜਾਣ ਜਾਂ ਫਿਰ ਉਨ੍ਹਾਂ ਨੂੰ ਦਿੱਲੀ ਜਾਣ ਦੀ ਆਗਿਆ ਮਿਲੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਜਥੇ ਰਸਤੇ 'ਤੇ ਕਿਸੇ ਵੀ ਆਵਾਜਾਈ ਵਿੱਚ ਵਿਘਨ ਨਹੀਂ ਪਾਉਣਗੇ ਅਤੇ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੀ ਆਗਿਆ ਮੰਗੀ ਜਾ ਰਹੀ ਹੈ
ZARZA We are Zarza, the prestigious firm behind major projects in information technology.